ਨਵੀਂ ਦਿੱਲੀ, 25 ਦਸੰਬਰ

ਸੰਘਰਸ਼ਸ਼ੀਲ ਕਿਸਾਨ ਯੂਨੀਅਨਾਂ ਦੀ ਸ਼ੁੱਕਰਵਾਰ ਨੂੰ ਬੈਠਕ ਹੋਣ ਦੀ ਸੰਭਾਵਨਾ ਹੈ ਉਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕਿਸਾਨਾਂ ਦੇ ਖਾਤਿਆਂ ਵਿੱਚ ਪੈਸੇ ਪਾ ਰਹੇ ਹਨ। ਇਸ ਦੌਰਾਨ ਉਹ ਕਿਸਾਨਾਂ ਨਾਲ ਗੱਲਬਾਤ ਕਰਨ ਕਰਨਗੇ। ਦੂਜੇ ਪਾਸੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਦੀਆਂ ਸਰਹੱਦਾਂ ’ਤੇ ਬੈਠੇ ਕਿਸਾਨਾਂ ਨੂੰ ਅੱਜ ਮਹੀਨਾ ਹੋ ਗਿਆ ਹੈ। ਸੰਯੁਕਤ ਕਿਸਾਨ ਮੋਰਚਾ ਸਿੰਘੂ, ਟੀਕਰੀ ਅਤੇ ਗਾਜੀਪੁਰ ਵਿਖੇ ਪ੍ਰਦਰਸ਼ਨ ਕਰ ਰਹੇ 40 ਕਿਸਾਨ ਯੂਨੀਅਨਾਂ ਦੀ ਸਾਂਝੀ ਜਥੇਬੰਦੀ ਹੈ। ਉਸ ਵੱਲੋਂ ਕੇਂਦਰ ਦੇ ਪੱਤਰ ਬਾਰੇ ਵਿਚਾਰ ਵਟਾਂਦਰੇ ਲਈ ਅੱਜ ਮੀਟਿੰਗ ਕੀਤੀ ਜਾ ਰਹੀ ਹੈ ਤੇ ਕੇਂਦਰ ਦੇ ਪੱਤਰ ਦਾ ਜੁਆਬ ਤਿਆਰ ਕੀਤਾ ਜਾਵੇਗਾ।