ਨਵੀਂ ਦਿੱਲੀ, 20 ਮਾਰਚ

ਹਜ਼ਾਰਾਂ ਕਿਸਾਨ ਅੱਜ ਇੱਥੇ ਰਾਮਲੀਲਾ ਮੈਦਾਨ ਵਿਚ ‘ਕਿਸਾਨ ਮਹਾਪੰਚਾਇਤ’ ਵਿਚ ਇਕੱਠੇ ਹੋ ਕੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ’ਤੇ ਕਾਨੂੰਨੀ ਗਾਰੰਟੀ ਲਈ ਦਬਾਅ ਪਾਇਆ ਤੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕੀਤਾ ਜਾਵੇ। ਮਹਾਪੰਚਾਇਤ ਇਸ ਦੇ ਮੱਦੇਨਜ਼ਰ ਇੱਥੇ ਸੁਰੱਖਿਆ ਸਖ਼ਤ ਕੀਤੀ ਗਈ। ਦਿੱਲੀ ਪੁਲੀਸ ਨੇ 2,000 ਤੋਂ ਵੱਧ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ। ਪੁਲੀਸ ਨੇ ਐਤਵਾਰ ਨੂੰ ਕਿਹਾ ਸੀ ਕਿ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਰਾਕੇਸ਼ ਟਿਕੈਤ, ਮੇਧਾ ਪਾਟੇਕਾਰ,ਜਗਮੋਹਨ ਸਿੰਘ,ਨਿਰਭੈ ਸਿੰਘ ਢੁੱਡੀਕੇ, ਤੇਜਿੰਦਰ ਸਿੰਘ ਵਿਰਕ, ਯੂਪੀ ਤੇ ਦੱਖਣ ਰਾਜਾਂ ਤੋਂ ਨੇਤਾ ਪੁੱਜ ਹੋਏ ਹਨ।
ਸੰਯੁਕਤ ਕਿਸਾਨ ਮੋਰਚਾ ਨੇ ਬਿਆਨ ‘ਚ ਕਿਹਾ, ‘’ਕਿਸਾਨ ਮਹਾਪੰਚਾਇਤ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ’ਤੇ ਕਾਨੂੰਨੀ ਗਾਰੰਟੀ ਲਈ ਦਬਾਅ ਪਾਉਣ ਦੇ ਉਦੇਸ਼ ਨਾਲ ਕੀਤੀ ਜਾ ਰਹੀ ਹੈ।