ਨਵੀਂ ਦਿੱਲੀ: ਮਨਜਿੰਦਰ ਸਿੰਘ ਸਿਰਸਾ ਭਾਰਤੀ ਜਨਤਾ ਪਾਰਟੀ ਦੀ ਟਿਕਟ ‘ਤੇ ਰਾਜੌਰੀ ਗਾਰਡਨ ਹਲਕੇ ਤੋਂ ਵਿਧਾਇਕ ਬਣੇ ਹਨ। ਇਸ ਜਿੱਤ ਮਗਰੋਂ ਉਨ੍ਹਾਂ ਨੂੰ ਸ੍ਰੀ ਬੰਗਲਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਣਜੀਤ ਸਿੰਘ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਰੋਪਾ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਦੀ ਜਾਣਕਾਰੀ ਖੁਦ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਪਾ ਕੇ ਦਿੱਤੀ।
ਉਨ੍ਹਾਂ ਨੇ ਆਪਣੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਪਾਉਂਦਿਆਂ ਕਿਹਾ ਕਿ, ਅੱਜ “ਸ੍ਰੀ ਬੰਗਲਾ ਸਾਹਿਬ ਗੁਰਦੁਆਰੇ ਵਿਖੇ ਸ੍ਰੀ ਬੰਗਲਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਣਜੀਤ ਸਿੰਘ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਪਵਿੱਤਰ ਸਰੋਪਾ ਪ੍ਰਾਪਤ ਕਰਨ ਦਾ ਸੁਭਾਗ ਪ੍ਰਾਪਤ ਹੋਇਆ। ਉਨ੍ਹਾਂ ਦੇ ਆਸ਼ੀਰਵਾਦ ਅਤੇ ਮਾਰਗਦਰਸ਼ਨ ਸੇਵਾ ਪ੍ਰਤੀ ਅਟੁੱਟ ਸਮਰਪਣ ਨੂੰ ਪ੍ਰੇਰਿਤ ਕਰਦੇ ਹਨ। ਗੁਰੂ ਸਾਹਿਬ ਸਾਨੂੰ ਨਿਮਰਤਾ ਅਤੇ ਸ਼ਰਧਾ ਨਾਲ ਸੇਵਾ ਕਰਨ ਦੀ ਤਾਕਤ ਬਖਸ਼ਣ।”