ਨਵੀਂ ਦਿੱਲੀ, 4 ਜਨਵਰੀ
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆਂ ਨੇ ਅੱਜ ਕਿਹਾ ਕਿ ਰਾਜ ਸਰਕਾਰ ਨੇ ਰਾਸ਼ਟਰੀ ਰਾਜਧਾਨੀ ਵਿਚ ਕਰੋਨਾ ਓਮੀਕਰੋਨ’ ਦੇ ਤੇਜ਼ੀ ਨਾਲ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਸ਼ਨਿਚਰਵਾਰ ਤੇ ਐਤਵਾਰ ਨੂੰ ਕਰਫਿਊ ਲਗਾਉਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਜ਼ਰੂਰੀ ਸੇਵਾਵਾਂ ਤੋਂ ਇਲਾਵਾ ਸਾਰੇ ਸਰਕਾਰੀ ਅਧਿਕਾਰੀ ਘਰੋਂ ਕੰਮ ਕਰਨਗੇ। ਪ੍ਰਾਈਵੇਟ ਦਫਤਰਾਂ ਨੂੰ 50 ਫੀਸਦੀ ਸਮਰੱਥਾ ਨਾਲ ਕੰਮ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ। ਉਪ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੂੰ ਡਰ ਹੈ ਕਿ ਬੱਸ ਸਟਾਪ ਅਤੇ ਮੈਟਰੋ ਸਟੇਸ਼ਨ ਲਾਗ ਦੇ ਤੇਜ਼ੀ ਨਾਲ ਫੈਲਣ ਦੇ ਹੌਟਸਪੌਟ ਬਣ ਸਕਦੇ ਹਨ ਕਿਉਂਕਿ ਉੱਥੇ ਬੈਠਣ ਦੀ ਸਮਰੱਥਾ ਅੱਧੀ ਹੋਣ ਕਾਰਨ ਲੰਬੀਆਂ ਕਤਾਰਾਂ ਲੱਗ ਗਈਆਂ ਸਨ। ਇਸ ਲਈ ਬੱਸਾਂ ਅਤੇ ਮੈਟਰੋ ਨੂੰ ਪੂਰੀ ਸਮਰੱਥਾ ਨਾਲ ਚਲਾਉਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਿਨਾਂ ਮਾਸਕ ਤੋਂ ਕਿਸੇ ਨੂੰ ਵੀ ਯਾਤਰਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।