ਨਵੀਂ ਦਿੱਲੀ, 20 ਜਨਵਰੀ
ਸਾਈਬਰ ਸੁਰੱਖਿਆ, ਨਸ਼ਿਆਂ ਵਿਰੁੱਧ ਜੰਗ ਅਤੇ ਸਰਹੱਦ ਪਾਰ ਤੋਂ ਖਤਰਿਆਂ ਬਾਰੇ ਚਰਚਾ ਕਰਨ ਲਈ ਅੱਜ ਰਾਸ਼ਟਰੀ ਰਾਜਧਾਨੀ ਵਿਚ ਸਾਰੇ ਰਾਜਾਂ ਦੇ ਪੁਲੀਸ ਬਲਾਂ ਅਤੇ ਅਰਧ ਸੈਨਿਕ ਬਲਾਂ ਦੇ ਮੁਖੀਆਂ ਦੀ ਤਿੰਨ ਦਿਨਾਂ ਮੀਟਿੰਗ ਹੋ ਰਹੀ ਹੈ। ਮੀਟਿੰਗ ਵਿੱਚ ਖਾਲਿਸਤਾਨੀ ਕੱਟੜਪੰਥੀਆਂ ਦੇ ਖਤਰੇ, ਆਰਥਿਕਤਾ ਨੂੰ ਦਰਪੇਸ਼ ਚੁਣੌਤੀਆਂ, ਕ੍ਰਿਪਟੋਕਰੰਸੀ, ਮਾਓਵਾਦੀ ਹਿੰਸਾ ਅਤੇ ਉੱਤਰ-ਪੂਰਬ ਵਿੱਚ ਬਗਾਵਤ ਦੇ ਮੁੱਦੇ ‘ਤੇ ਚਰਚਾ ਹੋਣ ਦੀ ਸੰਭਾਵਨਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਇਸ ਸਾਲਾਨਾ ਬੈਠਕ ਨੂੰ ਸੰਬੋਧਨ ਕਰਨਗੇ,ਜਿਸ ‘ਚ ਜੰਮੂ-ਕਸ਼ਮੀਰ ਦੀ ਤਾਜ਼ਾ ਸਥਿਤੀ, ਸਰਹੱਦੀ ਪ੍ਰਬੰਧਨ ਅਤੇ ਸਮੁੰਦਰੀ ਸੁਰੱਖਿਆ ‘ਤੇ ਚਰਚਾ ਹੋਣ ਦੀ ਸੰਭਾਵਨਾ ਹੈ। ਬੈਠਕ ‘ਚ ਡਾਇਰੈਕਟਰ ਜਨਰਲ (ਡੀਜੀਪੀ) ਅਤੇ ਇੰਸਪੈਕਟਰ ਜਨਰਲ (ਆਈਜੀਪੀ) ਦੇ ਪੱਧਰ ‘ਤੇ ਦੇਸ਼ ਦੇ ਕਰੀਬ 350 ਉੱਚ ਅਧਿਕਾਰੀ ਹਿੱਸਾ ਲੈਣਗੇ।