ਨਵੀਂ ਦਿੱਲੀ, 15 ਫਰਵਰੀ

ਪੱਛਮੀ ਦਿੱਲੀ ਦੇ ਤਿਲਕ ਨਗਰ ਇਲਾਕੇ ‘ਚ ਘਰ ‘ਚ ਬਿਸਤਰੇ ਤੋਂ ਉੱਠਣ ਤੋਂ ਅਸਮਰੱਥ 87 ਸਾਲਾ ਬਿਰਧ ਔਰਤ ਨਾਲ ਬਲਾਤਕਾਰ ਕਰਨ ਦੇ ਦੋਸ਼ ‘ਚ ਸਫ਼ਾਹਂ ਕਰਮਚਾਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲੀਸ ਮੰਗਲਵਾਰ ਨੂੰ ਦੱਸਿਆ ਕਿ ਘਟਨਾ ਐਤਵਾਰ ਰਾਤ ਨੂੰ ਵਾਪਰੀ ਜਦੋਂ ਬਜ਼ੁਰਗ ਔਰਤ ਦੀ ਬੇਟੀ ਆਪਣੇ ਦੋਸਤ ਨੂੰ ਮਿਲਣ ਗਈ ਸੀ। ਦਿੱਲੀ ਪੁਲੀਸ ਨੇ ਟਵਿੱਟਰ ‘ਤੇ ਕਿਹਾ ਕਿ ਤਿਲਕ ਨਗਰ ‘ਚ ਬਜ਼ੁਰਗ ਔਰਤ ਨਾਲ ਜਬਰ ਜਨਾਹ ਦਾ ਮਾਮਲਾ ਸੁਲਝਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ 16 ਘੰਟਿਆਂ ਦੇ ਅੰਦਰ-ਅੰਦਰ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲੀਸ ਨੇ ਦੱਸਿਆ, ‘ਪੀੜਤ ਦਾ ਮੋਬਾਈਲ ਫ਼ੋਨ ਮੁਲਜ਼ਮ ਕੋਲੋਂ ਬਰਾਮਦ ਕਰ ਲਿਆ ਗਿਆ ਹੈ। ਮੁਲਜ਼ਮ ਨੇੜਲੇ ਇਲਾਕੇ ਵਿੱਚ ਰਹਿੰਦਾ ਹੈ ਅਤੇ ਸਫ਼ਾਈ ਕਰਮਚਾਰੀ ਹੈ।’