ਨਵੀਂ ਦਿੱਲੀ, 28 ਮਈ

ਦਿੱਲੀ ਪੁਲੀਸ ਵਲੋਂ ਪਹਿਲਵਾਨਾਂ ਦੇ ਸੰਘਰਸ਼ ਤੇ ਉਨ੍ਹਾਂ ਨੂੰ ਹਿਰਾਸਤ ਵਿਚ ਲੈਣ ਤੋਂ ਬਾਅਦ ਸਿੰਘੂ ਬਾਰਡਰ ’ਤੇ ਆਰਜ਼ੀ ਜੇਲ੍ਹ ਬਣਾਉਣ ਦਾ ਐਲਾਨ ਕੀਤਾ ਗਿਆ ਪਰ ਦਿੱਲੀ ਦੀ ਮੇਅਰ ਸ਼ੈਲੀ ਵਾਲੀਆ ਨੇ ਅੱਜ ਪੱਤਰ ਜਾਰੀ ਕਰ ਕੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਦਿੱਲੀ ਦੇ ਕੰਝਾਂਵਾਲਾ ਚੌਕ ਦੇ ਪ੍ਰਾਇਮਰੀ ਸਕੂਲ ਨੂੰ ਆਰਜ਼ੀ ਜੇਲ੍ਹ ਬਣਾਇਆ ਜਾ ਰਿਹਾ ਹੈ ਪਰ ਅਜਿਹੀ ਕੋਈ ਵੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।