ਨਵੀਂ ਦਿੱਲੀ, 29 ਅਪਰੈਲ

ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਦਿੱਲੀ ਸਰਕਾਰ ਤੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਦੇ ਸੁੰਦਰੀਕਰਨ ’ਤੇ ਕਥਿਤ ਤੌਰ ’ਤੇ 45 ਕਰੋੜ ਰੁਪਏ ਖਰਚ ਕਰਨ ਸਬੰਧੀ ਰਿਕਾਰਡ ਤਲਬ ਕਰ ਲਿਆ ਹੈ। ਐੱਲਜੀ ਨੇ ਦਿੱਲੀ ਦੇ ਮੁੱਖ ਸਕੱਤਰ ਨੂੰ ਰਿਕਾਰਡ ਦੀ ਜਾਂਚ ਕਰਨ ਅਤੇ 15 ਦਿਨਾਂ ਦੇ ਅੰਦਰ ਰਿਪੋਰਟ ਦੇਣ ਲਈ ਕਿਹਾ ਹੈ।