ਨਵੀਂ ਦਿੱਲੀ, 1 ਮਾਰਚ

ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੂੰ ‘ਆਪ’ ਨੇਤਾਵਾਂ ਸਤੇਂਦਰ ਜੈਨ ਅਤੇ ਮਨੀਸ਼ ਸਿਸੋਦੀਆ ਦੇ ਅਸਤੀਫੇ ਪ੍ਰਾਪਤ ਹੋ ਗਏ ਹਨ, ਜੋ ਉਨ੍ਹਾਂ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਭੇਜ ਦਿੱਤੇ ਹਨ। ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਗ੍ਰਿਫ਼ਤਾਰ ਕੀਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਭਰੋਸੇਮੰਦ ਸਹਿਯੋਗੀਆਂ ਸਿਸੋਦੀਆ ਅਤੇ ਜੈਨ ਨੇ ਮੰਗਲਵਾਰ ਨੂੰ ਮੰਤਰੀ ਮੰਡਲ ਤੋਂ ਅਸਤੀਫਾ ਦੇ ਦਿੱਤਾ ਸੀ। ਅਧਿਕਾਰੀਆਂ ਮੁਤਾਬਕ ਕੇਜਰੀਵਾਲ ਨੇ ਦੋਹਾਂ ਨੇਤਾਵਾਂ ਦੇ ਅਸਤੀਫੇ ਸਵੀਕਾਰ ਕਰ ਲਏ ਹਨ।