ਕੋਰੋਨਾ ਮਹਾਂਮਾਰੀ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1 ਮਹੀਨੇ ਤੋਂ ਰੋਜ਼ਾਨਾ ਹੀ ਲਗਭਗ 1 ਲੱਖ ਤੋਂ ਜ਼ਿਆਦਾ ਲੋੜਵੰਦਾਂ ਤੇ ਗ਼ਰੀਬਾਂ ਤੱਕ ਲੰਗਰ ਪਹੁੰਚਾਉਣ ਦੀ ਸੇਵਾ ਕੀਤੀ ਜਾ ਰਹੀ ਹੈ। ਮਨੁੱਖਤਾ ਦੀ ਕੀਤੀ ਜਾ ਰਹੀ ਇਸ ਸੇਵਾ ਨੂੰ ਧਿਆਨ ‘ਚ ਰੱਖਦੇ ਹੋਏ ਅੱਜ ਦਿੱਲੀ ਪੁਲਿਸ ਕਮਿਸ਼ਨਰ (ਨਵੀਂ ਦਿੱਲੀ) ਦੀ ਅਗਵਾਈ ‘ਚ ਪੁਲਿਸ ਦੇ ਮੁਲਾਜ਼ਮਾਂ ਨੇ ਗੱਡੀਆਂ ਅਤੇ ਮੋਟਰਸਾਈਕਲਾਂ ਰਾਹੀਂ ਇਤਿਹਾਸਕ ਗੁਰਦੁਆਰਾ ਬੰਗਲਾ ਸਾਹਿਬ ਦੀ ਪਰਿਕਰਮਾ ਕੀਤੀ ਗਈ। ਦਿੱਲੀ ਪੁਲਿਸ ਵੱਲੋਂ ਇਹ ਪਰਿਕਰਮਾ ਮਨੁੱਖਤਾ ਦੀ ਸੇਵਾਵਾਂ ਦੇ ਮੱਦੇਨਜ਼ਰ ਦਿੱਲੀ ਕਮੇਟੀ ਅਤੇ ਸਿੱਖ ਭਾਈਚਾਰੇ ਦਾ ਧੰਨਵਾਦ ਕਰਨ ਦੇ ਮੱਦੇਨਜ਼ਰ ਕੀਤੀ ਗਈ ਹੈ।