ਨਵੀਂ ਦਿੱਲੀ, 22 ਜਨਵਰੀ

ਦਿੱਲੀ ਕੋਰਟ ਦੀਆਂ ਹਦਾਇਤਾਂ ਮਗਰੋਂ ਦਿੱਲੀ ਪੁਲੀਸ ਦੇ ਆਰਥਿਕ ਅਪਰਾਧ ਵਿੰਗ (ਈਓਡਬਲਿਊ) ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਖ਼ਿਲਾਫ਼ ਕਮੇਟੀ ਨੂੰ 65 ਲੱਖ ਦਾ ਚੂਨਾ ਲਾਉਣ ਨਾਲ ਸਬੰਧਤ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ। ਸੀਨੀਅਰ ਪੁਲੀਸ ਅਧਿਕਾਰੀ ਨੇ ਸਿਰਸਾ ਖਿਲਾਫ਼ ਕੇਸ ਦਰਜ ਕਰਨ ਦੀ ਪੁਸ਼ਟੀ ਕੀਤੀ ਹੈ। ਸ਼ਿਕਾਇਤਕਰਤਾ ਭੁਪਿੰਦਰ ਸਿੰਘ ਨੇ ਦਾਅਵਾ ਕੀਤਾ ਸੀ ਕਿ ਸਾਲ 2013 ਵਿੱਚ ਦਿੱਲੀ ਗੁਰਦੁਆਰਾ ਕਮੇਟੀ ਵਿੱਚ ਜਨਰਲ ਸਕੱਤਰ ਦੇ ਅਹੁਦੇ ’ਤੇ ਰਹਿੰਦਿਆਂ ਮਨਜਿੰਦਰ ਸਿੰਘ ਸਿਰਸਾ ਨੇ ਕਮੇਟੀ ਨੂੰ ਕਥਿਤ 65,99,729 ਰੁਪਏ ਦਾ ਚੂਨਾ ਲਾਇਆ ਸੀ