ਨਵੀਂ ਦਿੱਲੀ, 14 ਮਈ

ਇਥੋਂ ਦੇ ਮੁੰਡਕਾ ਅਗਨੀ ਕਾਂਡ ਵਿੱਚ ਮਰਨ ਵਾਲਿਆਂ ਦੀ ਗਿਣਤੀ ਹੋਰ ਵਧ ਸਕਦੀ ਹੈ ਕਿਉਂਕਿ ਤਲਾਸ਼ੀ ਮੁਹਿੰਮ ਦੌਰਾਨ ਟੀਮਾਂ ਨੂੰ ਚਾਰ ਮੰਜ਼ਿਲਾ ਇਮਾਰਤ ਦੀ ਦੂਜੀ ਮੰਜ਼ਿਲ ਤੋਂ ਸੜੇ ਹੋਏ ਹੋਰ ਸਰੀਰ ਮਿਲੇ ਹਨ। ਦਿੱਲੀ ਫਾਇਰ ਸਰਵਿਸ ਦੇ ਮੁਖੀ ਅਤੁਲ ਗਰਗ ਨੇ ਦੱਸਿਆ ਕਿ ਮਰਨ ਵਾਲਿਆਂ ਦੀ ਗਿਣਤੀ ਇਸ ਸਮੇਂ 27 ਹੈ ਤੇ ਮੌਤਾਂ ਦੀ ਗਿਣਤੀ ਵੱਧ ਸਕਦੀ ਹੈ ਕਿਉਂਕਿ 29 ਵਿਅਕਤੀ ਹਾਲੇ ਵੀ ਲਾਪਤਾ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 10-10 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਮੈਜੇਸਟ੍ਰੇਟ ਜਾਂਚ ਦੇ ਹੁਕਮ ਵੀ ਦੇ ਦਿੱਤੇ ਹਨ।