ਨਵੀਂ ਦਿੱਲੀ, 27 ਅਗਸਤ

ਦਿੱਲੀ ਦੇ ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਦੱਸਿਆ ਹੈ ਕਿ ਦਿੱਲੀ ਵਿੱਚ ਸਰਕਾਰੀ ਤੇ ਪ੍ਰਾਈਵੇਟ ਸਕੂਲ (ਨੌਵੀਂ ਤੋਂ 12 ਜਮਾਤ), ਯੂਨੀਵਰਸਿਟੀਆਂ ਤੇ ਕੋਚਿੰਗ ਸੰਸਥਾਵਾਂ ਪਹਿਲੀ ਸਤੰਬਰ ਤੋਂ ਖੁੱਲ੍ਹ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਛੋਟੀਆਂ ਜਮਾਤਾਂ ਨੂੰ ਖੋਲ੍ਹਣ ਬਾਰੇ ਫੈਸਲਾ ਸੀਨੀਅਰ ਜਮਾਤਾਂ ਬਾਰੇ ਅਧਿਐਨ ਕਰਨ ਤੋਂ ਬਾਅਦ ਹੀ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਕੂਲ ਆਉਣ ਤੋਂ ਪਹਿਲਾਂ ਆਪਣੇ ਮਾਪਿਆਂ ਤੋਂ ਪ੍ਰਵਾਨਗੀ ਲੈਣੀ ਪਏਗੀ। ਇਸੇ ਦੌਰਾਨ ਕਿਸੇ ਵੀ ਵਿਦਿਆਰਥੀ ਨੂੰ ਸਕੂਲ ਆਉਣ ਬਾਰੇ ਮਜਬੂਰ ਨਹੀਂ ਕੀਤਾ ਜਾਵੇਗਾ। ਸਕੂਲਾਂ ਨੂੰ ਖੋਲ੍ਹਣ ਬਾਰੇ ਫੈਸਲਾ ਦਿੱਲੀ ਡਿਜ਼ਾਸਟਰ ਮੈਨੇਜਮੈਂਟ ਅਥਾਰਿਟੀ ਨਾਲ ਮੀਟਿੰਗ ਮਗਰੋਂ ਲਿਆ ਗਿਆ ਹੈ। ਇਸ ਮੀਟਿੰਗ ਦੀ ਪ੍ਰਧਾਨਗੀ ਲੈਫਟੀਨੈਂਟ ਗਵਰਨਰ ਅਨਿਲ ਬੇਜਲ, ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਸ੍ਰੀ ਸਿਸੋਦੀਆਂ ਨੇ ਕੀਤੀ ਸੀ।