ਨਵੀਂ ਦਿੱਲੀ, 17 ਅਪਰੈਲ
ਇਥੋਂ ਦੀ ਵਿਸ਼ੇਸ਼ ਅਦਾਲਤ ਨੇ ਕਥਿਤ ਆਬਕਾਰੀ ਘਪਲੇ ਵਿੱਚ ਕ੍ਰਮਵਾਰ ਸੀਬੀਆਈ ਅਤੇ ਈਡੀ ਵੱਲੋਂ ਦਰਜ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਦੇ ਮਾਮਲਿਆਂ ਵਿੱਚ ‘ਆਪ’ ਆਗੂ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਵਿੱਚ ਸੋਮਵਾਰ ਨੂੰ ਵਾਧਾ ਕਰ ਦਿੱਤਾ ਹੈ। ਵਿਸ਼ੇਸ਼ ਜੱਜ ਐੱਮਕੇ ਨਾਗਪਾਲ ਨੇ ਸੀਬੀਆਈ ਕੇਸ ਵਿੱਚ ਸਿਸੋਦੀਆ ਦੀ ਹਿਰਾਸਤ 27 ਅਪਰੈਲ ਤੱਕ ਅਤੇ ਈਡੀ ਕੇਸ ਵਿੱਚ 29 ਅਪਰੈਲ ਤੱਕ ਵਧਾ ਦਿੱਤੀ ਹੈ।