ਨਵੀਂ ਦਿੱਲੀ, 16 ਦਸੰਬਰ
ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨਜੀਟੀ) ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਦਿੱਲੀ ਸਰਕਾਰ 1 ਜਨਵਰੀ 2022 ਨੂੰ 10 ਸਾਲ ਪੂਰੇ ਕਰ ਚੁੱਕੇ ਸਾਰੇ ਡੀਜ਼ਲ ਵਾਹਨਾਂ ਦੀ ਰਜਿਸਟਰੇਸ਼ਨ ਰੱਦ ਕਰ ਦੇਵੇਗੀ। ਹਾਲਾਂਕਿ, ਸਰਕਾਰ ਅਜਿਹੇ ਵਾਹਨਾਂ ਲਈ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐਨਓਸੀ) ਜਾਰੀ ਕਰੇਗੀ ਤਾਂ ਜੋ ਉਨ੍ਹਾਂ ਨੂੰ ਹੋਰ ਥਾਵਾਂ ‘ਤੇ ਦੁਬਾਰਾ ਰਜਿਸਟਰ ਕੀਤਾ ਜਾ ਸਕੇ। ਇਸ ਹਫਤੇ ਦੇ ਸ਼ੁਰੂ ਵਿੱਚ ਦਿੱਲੀ ਟਰਾਂਸਪੋਰਟ ਵਿਭਾਗ ਵੱਲੋਂ ਜਾਰੀ ਆਦੇਸ਼ ਅਨੁਸਾਰ ਅਜਿਹੇ ਡੀਜ਼ਲ ਵਾਹਨਾਂ ਲਈ ਕੋਈ ਐੱਨਓਸੀ ਜਾਰੀ ਨਹੀਂ ਕੀਤਾ ਜਾਵੇਗਾ ਜਿਨ੍ਹਾਂ ਦੀ ਰਜਿਸਟ੍ਰੇਸ਼ਨ 15 ਸਾਲ ਜਾਂ ਇਸ ਤੋਂ ਵੱਧ ਹੋ ਗਈ ਹੈ।