ਨਵੀਂ ਦਿੱਲੀ, 20 ਅਕਤੂਬਰ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਜਿਨ੍ਹਾਂ ਕਿਸਾਨਾਂ ਦੀਆਂ ਫਸਲਾਂ ਬੇਮੌਸਮੀ ਬਰਸਾਤ ਕਾਰਨ ਖਰਾਬ ਹੋਈਆਂ ਹਨ ਉਨ੍ਹਾਂ ਨੂੰ ਦਿੱਲੀ ਸਰਕਾਰ ਪ੍ਰਤੀ ਹੈਕਟੇਅਰ 50 ਹਜ਼ਾਰ ਰੁਪਏ ਮੁਆਵਜ਼ਾ ਦੇਵੇਗੀ। ਉਨ੍ਹਾਂ ਕਿਹਾ ਕਿ ਮਾਲ ਅਧਿਕਾਰੀ ਖਰਾਬ ਹੋਈਆਂ ਫਸਲਾਂ ਦਾ ਸਰਵੇਖਣ ਕਰ ਰਹੇ ਹਨ ਅਤੇ ਇਹ ਦੋ ਹਫਤਿਆਂ ਦੇ ਅੰਦਰ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਪੱਤਰਕਾਰ ਮਿਲਣੀ ਦੌਰਨ ਕਿਹਾ ਕਿ ਕਿਸਾਨਾਂ ਨੂੰ ਪ੍ਰਤੀ ਹੈਕਟੇਅਰ 50,000 ਰੁਪਏ ਦੀ ਦਰ ਨਾਲ ਮੁਆਵਜ਼ਾ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਸਰਕਾਰ ਕਿਸਾਨਾਂ ਦੀ ਮਦਦ ਕਰਨ ਲਈ ਵਚਨਬੱਧ ਹੈ ਅਤੇ ਉਸ ਨੇ ਪਿਛਲੇ ਸਮੇਂ ਵਿੱਚ ਉਨ੍ਹਾਂ ਨੂੰ 50,000 ਰੁਪਏ ਪ੍ਰਤੀ ਹੈਕਟੇਅਰ ਦੇ ਹਿਸਾਬ ਨਾਲ ਮੁਆਵਜ਼ਾ ਵੀ ਦਿੱਤਾ, ਜੋ ਦੇਸ਼ ਵਿੱਚ ਸਭ ਤੋਂ ਵੱਧ ਹੈ।