ਨਵੀਂ ਦਿੱਲੀ, 27 ਫਰਵਰੀ
ਦਿੱਲੀ ਹਾਈ ਕੋਰਟ ਨੇ ਹਥਿਆਰਬੰਦ ਬਲਾਂ ਵਿੱਚ ਭਰਤੀ ਲਈ ਕੇਂਦਰ ਦੀ ਅਗਨੀਪਥ ਯੋਜਨਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਹੈ। ਉੱਚ ਅਦਾਲਤ ਨੇ ਕਿਹਾ ਕਿ ਅਗਨੀਪਥ ਸਕੀਮ ਰਾਸ਼ਟਰੀ ਹਿੱਤ ਅਤੇ ਹਥਿਆਰਬੰਦ ਬਲਾਂ ਦੀ ਬਿਹਤਰੀ ਲਈ ਲਿਆਂਦੀ ਗਈ ਸੀ ਤੇ ਇਸ ਯੋਜਨਾ ’ਚ ਦਖ਼ਲ ਦੇਣ ਦਾ ਕੋਈ ਕਾਰਨ ਨਜ਼ਰ ਨਹੀਂ ਆਉਂਦਾ।