ਵਾਸ਼ਿੰਗਟਨ, 15 ਅਕਤੂਬਰ
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਹੈ ਕਿ ਭਾਰਤ ਉਨ੍ਹਾਂ ਦੇਸ਼ਾਂ ਵਿੱਚ ਸ਼ਾਮਲ ਹੈ, ਜੋ ਬੇਯਕੀਨੀ ਦੇ ਦੌਰ ਵਿੱਚ ਚੰਗਾ ਪ੍ਰਦਰਸ਼ਨ ਕਰ ਰਹੇ ਹਨ। ਸ੍ਰੀਮਤੀ ਸੀਤਾਰਮਨ ਨੇ ਇਹ ਗੱਲ ਵਿਸ਼ਵ ਬੈਂਕ ਅਤੇ ਅੰਤਰਰਾਸ਼ਟਰੀ ਮੁਦਰਾ ਫੰਡ (ਆਈਐੱਮਐੱਫ) ਦੀ ਚੱਲ ਰਹੀ ਸਾਲਾਨਾ ਮੀਟਿੰਗ ਤਹਿਤ ਅੰਤਰਰਾਸ਼ਟਰੀ ਮੁਦਰਾ ਵਿੱਤੀ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੀ।