ਅਮਰਾਵਤੀ, 9 ਸਤੰਬਰ
ਤੇਲਗੂ ਦੇਸ਼ਮ ਪਾਰਟੀ (ਟੀਡੀਪੀ) ਦੇ ਮੁਖੀ ਐੱਨ. ਚੰਦਰਬਾਬੂ ਨਾਇਡੂ ਨੇ ਕਥਿਤ ਬਹੁ-ਕਰੋੜੀ ਹੁਨਰ ਵਿਕਾਸ ਘਪਲੇ ਵਿੱਚ ਗ੍ਰਿਫ਼ਤਾਰੀ ਤੋਂ ਕੁਝ ਘੰਟਿਆਂ ਬਾਅਦ ਅੱਜ ਕਿਹਾ ਕਿ ਉਹ ਤੇਲਗੂ ਲੋਕਾਂ ਦੇ ਹਿੱਤਾਂ ਦੀ ਰੱਖਿਆ ਲਈ ਆਪਣੀ ਜਾਨ ਕੁਰਬਾਨ ਕਰਨ ਲਈ ਤਿਆਰ ਹਨ ਅਤੇ ਕੋਈ ਤਾਕਤ ਉਨ੍ਹਾਂ ਨੂੰ ਨਹੀਂ ਰੋਕ ਸਕਦੀ।
ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਨਾਇਡੂ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ (ਪਹਿਲਾਂ ਟਵਿੱਟਰ) ‘ਤੇ ਕਿਹਾ, ‘ਪਿਛਲੇ 45 ਸਾਲਾਂ ਤੋਂ ਮੈਂ ਨਿਰਸਵਾਰਥ ਹੋ ਭਾਵਨਾ ਨਾਲ ਤੇਲਗੂ ਲੋਕਾਂ ਦੀ ਸੇਵਾ ਕੀਤੀ ਹੈ। ਮੈਂ ਤੇਲਗੂ ਲੋਕਾਂ ਦੇ ਹਿੱਤਾਂ ਦੀ ਰੱਖਿਆ ਲਈ ਆਪਣੀ ਜਾਨ ਕੁਰਬਾਨ ਕਰਨ ਲਈ ਤਿਆਰ ਹਾਂ। ਧਰਤੀ ਦੀ ਕੋਈ ਵੀ ਤਾਕਤ ਮੈਨੂੰ ਤੇਲਗੂ ਲੋਕਾਂ, ਮੇਰੇ ਆਂਧਰਾ ਪ੍ਰਦੇਸ਼ ਅਤੇ ਮੇਰੀ ਮਾਤ ਭੂਮੀ ਦੀ ਰੱਖਿਆ ਕਰਨ ਤੋਂ ਨਹੀਂ ਰੋਕ ਸਕਦੀ।’