ਟੋਰਾਂਟੋ, — ਅਮਰੀਕੀ ਸ਼ਹਿਰ ਲਾਸ ਵੇਗਾਸ ‘ਚ ਹੋਈ ਗੋਲੀਬਾਰੀ ਨੇ ਲੋਕਾਂ ਦੇ ਦਿਲਾਂ ਨੂੰ ਝਿੰਜੋੜ ਕੇ ਰੱਖ ਦਿੱਤਾ ਹੈ। ਕੈਨੇਡੀਅਨ ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਇਸ ਦੁੱਖ ਨੂੰ ਸਾਂਝਾ ਕੀਤਾ ਅਤੇ ਕਿਹਾ ਕਿ ਉਹ ਇਸ ਦੁੱਖ ਦੀ ਘੜੀ ‘ਚ ਅਮਰੀਕਾ ਦੇ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਸਾਡੇ ਗੁਆਂਢੀ ਅਤੇ ਦੋਸਤ ਦੇਸ਼ ਅਮਰੀਕਾ ਤੋਂ ਜੋ ਦੁੱਖ ਦੀ ਖਬਰ ਆਈ ਹੈ, ਇਸ ਨੇ ਉਨ੍ਹਾਂ ਦਾ ਦਿਲ ਦੁਖੀ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਉਨ੍ਹਾਂ ਲੋਕਾਂ ਨਾਲ ਆਪਣਾ ਦੁੱਖ ਸਾਂਝਾ ਕਰਦੇ ਹਨ, ਜਿਨ੍ਹਾਂ ਨੇ ਆਪਣਿਆਂ ਨੂੰ ਗੁਆਇਆ ਹੈ ਅਤੇ ਉਹ ਜ਼ਖਮੀਆਂ ਦੇ ਜਲਦੀ ਠੀਕ ਹੋਣ ਲਈ ਪ੍ਰਾਰਥਨਾ ਕਰਦੇ ਹਨ। 
ਤੁਹਾਨੂੰ ਦੱਸ ਦਈਏ ਕਿ ਅਮਰੀਕੀ ਸ਼ਹਿਰ ਲਾਸ ਵੇਗਾਸ ‘ਚ ਹੋਈ ਗੋਲੀਬਾਰੀ ਨੇ 59 ਲੋਕਾਂ ਦੀ ਜਾਨ ਲੈ ਲਈ ਅਤੇ 500 ਤੋਂ ਵਧੇਰੇ ਲੋਕ ਜ਼ਿੰਦਗੀ ਤੇ ਮੌਤ ਵਿਚਕਾਰ ਲੜ ਰਹੇ ਹਨ। ਜਾਣਕਾਰੀ ਮੁਤਾਬਕ ਇਸ ਗੋਲੀਬਾਰੀ ‘ਚ 3 ਕੈਨੇਡੀਨਅਨਜ਼ ਦੀ ਮੌਤ ਹੋ ਗਈ ਤੇ 4 ਜ਼ਖਮੀ ਹੋ ਗਏ।