ਹੁਸ਼ਿਆਰਪੁਰ, 5 ਮਈ: ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲ•ੇ ਵਿੱਚ 12 ਇੰਟਰ ਸਟੇਟ ਨਾਕੇ ਬਣਾਏ ਗਏ ਹਨ, ਜਿਨ•ਾਂ ‘ਤੇ ਜਿਥੇ ਜ਼ਿਲ•ਾ ਪੁਲਿਸ ਵਲੋਂ ਮੁਸ਼ਤੈਦੀ ਨਾਲ ਡਿਊਟੀ ਨਿਭਾਈ ਜਾ ਰਹੀ ਹੈ, ਉਥੇ ਹੁਣ ਹਰੇਕ ਨਾਕੇ ‘ਤੇ ਦੋ ਸਿਵਲ ਅਧਿਕਾਰੀ ਤਾਇਨਾਤ ਕਰ ਦਿੱਤੇ ਗਏ ਹਨ। ਉਨ•ਾਂ ਦੱਸਿਆ ਕਿ ਇਨ•ਾਂ ਅਧਿਕਾਰੀਆਂ ਵਲੋਂ ਦੂਸਰੇ ਰਾਜਾਂ ਤੋਂ ਆਉਣ ਵਾਲੇ ਵਿਅਕਤੀਆਂ ਦਾ ਐਪ ਰਾਹੀਂ ਡਾਟਾ ਫੀਡ ਕਰਵਾਉਣ ਤੋਂ ਇਲਾਵਾ ਐਸ.ਡੀ.ਐਮਜ਼ ਨੂੰ ਤੁਰੰਤ ਜਾਣਕਾਰੀ ਦਿੱਤੀ ਜਾਵੇਗੀ। ਉਨ•ਾਂ ਦੱਸਿਆ ਕਿ ਕੋਵਿਡ-19 ਦੇ ਮੱਦੇਨਜ਼ਰ ਦੂਸਰੇ ਰਾਜਾਂ ਤੋਂ ਆਉਣ ਵਾਲੇ ਇਨ•ਾਂ ਵਿਅਕਤੀਆਂ ਨੂੰ 14 ਦਿਨ ਲਈ ਹੋਮ ਕੁਆਰਨਟੀਨ ਕੀਤਾ ਜਾਵੇਗਾ। ਉਨ•ਾਂ ਕਿਹਾ ਕਿ ਹੋਮ ਕੁਆਰਨਟੀਨ ਕੀਤੇ ਵਿਅਕਤੀਆਂ ਦੀ ਨਜ਼ਰਸਾਨੀ ਲਈ ਟੀਮਾਂ ਵੀ ਨਿਯੁਕਤ ਕੀਤੀਆਂ ਗਈਆਂ ਹਨ, ਤਾਂ ਜੋ ਕਿਸੇ ਨੂੰ ਵੀ ਇਸ ਦੀ ਉਲੰਘਣਾ ਨਾ ਕਰਨ ਦਿੱਤੀ ਜਾਵੇ। ਉਨ•ਾਂ ਕਿਹਾ ਕਿ ਉਲੰਘਣਾ ਕਰਨ ‘ਤੇ ਨਿਯਮਾਂ ਮੁਤਾਬਕ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਅਪਨੀਤ ਰਿਆਤ ਨੇ ਜ਼ਿਲ•ਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਦੇ ਵੀ ਧਿਆਨ ਵਿੱਚ ਆਉਂਦਾ ਹੈ ਕਿ ਕੋਈ ਵਿਅਕਤੀ ਕਿਸੇ ਬਾਹਰਲੇ ਰਾਜ ਤੋਂ ਆਇਆ ਹੈ, ਤਾਂ ਉਸ ਬਾਰੇ ਜ਼ਿਲ•ਾ ਪ੍ਰਸ਼ਾਸ਼ਨ ਨੂੰ ਸੂਚਿਤ ਕੀਤਾ ਜਾਵੇ। ਉਨ•ਾਂ ਕਿਹਾ ਕਿ ਇਸ ਸਬੰਧੀ ਜਾਣਕਾਰੀ ਜ਼ਿਲ•ਾ ਪੱਧਰੀ ਕੰਟਰੋਲ ਰੂਮ ਦੇ ਨੰਬਰਾਂ 01882-220412 ਅਤੇ 98148-53692 ‘ਤੇ ਦਿੱਤੀ ਜਾ ਸਕਦੀ ਹੈ। ਉਨ•ਾਂ ਜ਼ਿਲ•ੇ ਦੇ ਹਰੇਕ ਵਾਸੀ ਨੂੰ ਇਹ ਵੀ ਅਪੀਲ ਕੀਤੀ ਕਿ ਇਹ ਸੂਚਨਾ ਵੱਧ ਤੋਂ ਵੱਧ ਸ਼ੇਅਰ ਕੀਤੀ ਜਾਵੇ, ਤਾਂ ਜੋ ਕੋਵਿਡ-19 ਦੇ ਫੈਲਾਅ ਨੂੰ ਰੋਕਿਆ ਜਾ ਸਕੇ।