ਮੁੰਬਈ, 11 ਜਨਵਰੀ-ਬੰਬੇ ਹਾਈ ਕੋਰਟ ਨੇ ਅਦਾਕਾਰਾ ਕੰਗਨਾ ਰਣੌਤ ਤੇ ਉਸ ਦੀ ਭੈਣ ਰੰਗੋਲੀ ਚੰਦੇਲ ਨੂੰ ਦੇਸ਼ਧ੍ਰੋਹ ਤੇ ਹੋਰਨਾਂ ਦੋਸ਼ਾਂ ਤਹਿਤ ਦਰਜ ਕੇਸ ਵਿੱਚ ਕਿਸੇ ਵੀ ਤਰ੍ਹਾਂ ਦੀ ਕਾਰਵਾਈ ਤੋਂ ਦਿੱਤੀ ਛੋਟ 25 ਜਨਵਰੀ ਤੱਕ ਵਧਾ ਦਿੱਤੀ ਹੈ। ਹਾਈ ਕੋਰਟ ਨੇ ਮੁੰਬਈ ਪੁਲੀਸ ਨੂੰ ਇਹ ਹਦਾਇਤ ਵੀ ਕੀਤੀ ਹੈ ਕਿ ਉਦੋਂ ਤੱਕ ਦੋਵਾਂ ਭੈਣਾਂ ਨੂੰ ਸੰਮਨ ਜਾਰੀ ਕਰਕੇ ਪੁੱਛ ਪੜਤਾਲ ਲਈ ਨਾ ਸੱਦਿਆ ਜਾਵੇ। ਇਸ ਤੋਂ ਪਹਿਲਾਂ ਰਣੌਤ ਤੇ ਉਸ ਦੀ ਭੈਣ ਨੇ 8 ਜਨਵਰੀ ਨੂੰ ਬਾਂਦਰਾ ਪੁਲੀਸ ਸਟੇਸ਼ਨ ਵਿੱਚ ਆਪਣੇ ਬਿਆਨ ਦਰਜ ਕਰਵਾਏ ਸੀ।