ਨਵੀਂ ਦਿੱਲੀ, 25 ਸਤੰਬਰ

ਭਾਰਤ ਵਿੱਚ ਕਰੋਨਾ ਵਾਇਰਸ ਦੇ 29,616 ਨਵੇਂ ਕੇਸਾਂ ਦੇ ਆਉਣ ਨਾਲ ਵਾਇਰਸ ਪੀੜਤਾਂ ਦੀ ਕੁੱਲ ਸੰਖਿਆ 3,36,24,419 ਤੱਕ ਪਹੁੰਚ ਗਈ ਹੈ।ਅੱਜ ਸਵੇਰੇ 8 ਵਜੇ ਤੱਕ ਕੇਂਦਰੀ ਸਿਹਤ ਮੰਤਰਾਲੇ ਦੇ ਅੱਪਡੇਟ ਕੀਤੇ ਅੰਕੜਿਆਂ ਅਨੁਸਾਰ ਕਰੋਨਾ ਕਾਰਨ 290 ਹੋਰ ਮਰੀਜ਼ਾਂ ਦੀ ਮੌਤ ਦੇ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 4,46,658 ਹੋ ਗਈ ਹੈ।