ਨਵੀਂ ਦਿੱਲੀ, 25 ਅਗਸਤ

ਭਾਰਤ ਵਿੱਚ ਇੱਕ ਦਿਨ ਵਿੱਚ ਕੋਵਿਡ-19 ਦੇ 37,593 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਕਰੋਨਾ ਪੀੜਤਾਂ ਦੀ ਗਿਣਤੀ ਵਧ ਕੇ 3,25,12,366 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਦੁਆਰਾ ਬੁੱਧਵਾਰ ਸਵੇਰੇ 8 ਵਜੇ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਦੇ ਅਨੁਸਾਰ ਲਾਗ ਨਾਲ 648 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 4,35,758 ਹੋ ਗਈ ਹੈ।