ਨਵੀਂ ਦਿੱਲੀ, 29 ਜੁਲਾਈ

ਭਾਰਤ ਵਿਚ ਇਕ ਦਿਨ ਵਿਚ ਕੋਵਿਡ-19 ਦੇ 43,509 ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ ਵਧ ਕੇ 3,15,28,114 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਵੀਰਵਾਰ ਸਵੇਰੇ 8 ਵਜੇ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਅਨੁਸਾਰ ਦੇਸ਼ ਵਿੱਚ ਕਰੋਨਾ ਕਾਰਨ 640 ਮੌਤਾਂ ਕਾਰਨ ਲਾਗ ਕਾਰਨ ਮਰਨ ਵਾਲਿਆਂ ਦੀ ਗਿਣਤੀ 4,22,662 ਹੋ ਗਈ। ਪੰਜਾਬ ਵਿੱਚ ਹੁਣ ਤੱਕ ਕਰੋਨਾ ਕਾਰਨ 16286 ਜਾਨਾਂ ਜਾ ਚੁੱਕੀਆਂ ਹਨ।