ਨਵੀਂ ਦਿੱਲੀ, 9 ਜੂਨ
ਦੇਸ਼ ਵਿੱਚ 99 ਦਿਨਾਂ ਬਾਅਦ ਇੱਕ ਦਿਨ ਵਿੱਚ ਕਰੋਨਾ ਦੇ 7,000 ਤੋਂ ਵੱਧ ਮਾਮਲੇ ਦਰਜ ਕੀਤੇ ਗਏ ਹਨ। ਕੇਂਦਰੀ ਸਿਹਤ ਮੰਤਰਾਲੇ ਦੇ ਸਵੇਰੇ 8 ਵਜੇ ਤੱਕ ਅੱਪਡੇਟ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਵਾਇਰਸ ਦੇ 7,240 ਮਾਮਲੇ ਦਰਜ ਕੀਤੇ ਗਏ ਹਨ, ਜਿਸ ਨਾਲ ਮਹਾਮਾਰੀ ਦੇ ਕੁੱਲ ਮਾਮਲਿਆਂ ਦੀ ਗਿਣਤੀ 4,31,97,522 ਹੋ ਗਈ ਹੈ, ਜਦੋਂ ਕਿ ਅੱਠ ਮਰੀਜ਼ਾਂ ਦੀ ਮੌਤ ਹੋਣ ਕਾਰਨ ਮੌਤਾਂ ਦੀ ਗਿਣਤੀ ਵਧ ਕੇ 5,24,723 ਹੋ ਗਈ ਹੈ।