ਨਵੀਂ ਦਿੱਲੀ, 12 ਅਪਰੈਲ

ਭਾਰਤ ਵਿਚ ਇਕ ਦਿਨ ਵਿਚ ਕਰੋਨਾ ਦੇ 7,830 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿਚ ਹੁਣ ਤੱਕ ਕੋਵਿਡ ਮਰੀਜ਼ਾਂ ਦੀ ਗਿਣਤੀ 4,47,76,002 ਹੋ ਗਈ ਹੈ। ਇਹ ਪਿਛਲੇ 223 ਦਿਨਾਂ ਵਿੱਚ ਭਾਰਤ ਵਿੱਚ ਰੋਜ਼ਾਨਾ ਦਰਜ ਕੀਤੇ ਗਏ ਕੇਸਾਂ ਦੀ ਸਭ ਤੋਂ ਵੱਧ ਗਿਣਤੀ ਹੈ। ਇਸ ਤੋਂ ਪਹਿਲਾਂ ਪਿਛਲੇ ਸਾਲ 1 ਸਤੰਬਰ ਨੂੰ ਦੇਸ਼ ਵਿੱਚ ਵਾਇਰਸ ਦੇ ਰੋਜ਼ਾਨਾ ਸਭ ਤੋਂ ਵੱਧ 7,946 ਮਾਮਲੇ ਸਾਹਮਣੇ ਆਏ ਸਨ। ਇਸ ਦੇ ਨਾਲ ਹੀ ਦੇਸ਼ ਵਿੱਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 40,215 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅੱਜ ਸਵੇਰੇ 8 ਵਜੇ ਜਾਰੀ ਕੀਤੇ ਅੰਕੜਿਆਂ ਅਨੁਸਾਰ ਦਿੱਲੀ, ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਦੋ-ਦੋ ਅਤੇ ਗੁਜਰਾਤ, ਹਰਿਆਣਾ, ਤਾਮਿਲਨਾਡੂ ਅਤੇ ਉੱਤਰ ਪ੍ਰਦੇਸ਼ ਵਿੱਚ ਇੱਕ-ਇੱਕ ਮਰੀਜ਼ ਦੀ ਮੌਤ ਤੋਂ ਬਾਅਦ ਦੇਸ਼ ’ਚ ਕਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 531016 ਹੋ ਗਈ ਹੈ।