ਨਵੀਂ ਦਿੱਲੀ, 15 ਅਕਤੂਬਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਅੱਜ ਰੱਖਿਆ ਖੇਤਰ ਵਿੱਚ ਪਹਿਲਾਂ ਨਾਲੋਂ ਜ਼ਿਆਦਾ ਪਾਰਦਰਸ਼ਤਾ ਅਤੇ ਵਿਸ਼ਵਾਸ ਹੈ ਅਤੇ ਭਾਰਤ ਨਵੇਂ ਭਵਿੱਖ ਦੇ ਨਿਰਮਾਣ ਲਈ ਨਵੇਂ ਸੰਕਲਪ ਲੈ ਰਿਹਾ ਹੈ। ਦਸਹਿਰੇ ਮੌਕੇ ‘ਤੇ ਸੱਤ ਨਵੀਆਂ ਰੱਖਿਆ ਕੰਪਨੀਆਂ ਨੂੰ ਰਾਸ਼ਟਰ ਨੂੰ ਸਮਰਪਿਤ ਕਰਨ ਲਈ ਰੱਖਿਆ ਮੰਤਰਾਲੇ ਵੱਲੋਂ ਕਰਵਾਏ ਸਮਾਗਮ ਦੌਰਾਨ ਸ੍ਰੀ ਮੋਦੀ ਨੇ ਇਹ ਗੱਲ ਕਹੀ।