ਨਵੀਂ ਦਿੱਲੀ, 9 ਅਕਤੂਬਰ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਹੈ ਕਿ ਦੇਸ਼ ਦੀ ਰਾਜਧਾਨੀ ’ਚ ਬਿਜਲੀ ਸੰਕਟ ਹੋਰ ਡੂੰਘਾ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਬਿਜਲੀ ਸੰਕਟ ‘ਤੇ ਨਜ਼ਰ ਰੱਖ ਰਹੀ ਹੈ। ਸ੍ਰੀ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਦਿੱਲੀ ਵਿੱਚ ਬਿਜਲੀ ਪਲਾਂਟਾਂ ਨੂੰ ਲੋੜੀਂਦਾ ਕੋਲਾ ਤੇ ਗੈਸ ਸਪਲਾਈ ਲਈ ਦਖਲ ਦੇੇਣ ਦੀ ਮੰਗ ਕੀਤੀ ਹੈ। ਇਸ ਦੌਰਾਨ ਬਿਜਲੀ ਕੰਪਨੀਆਂ ਨੇ ਆਪਣੇ ਖਪਤਕਾਰਾਂ ਨੂੰ ਕਿਹਾ ਹੈ ਕਿ ਤਾਜ਼ਾ ਹਾਲਾਤ ਦੇ ਮੱਦੇਨਜ਼ਰ ਉਹ ਬਿਜਲੀ ਦੀ ਬੇਲੋੜੀ ਵਰਤੋਂ ਕਰਨ ਤੋਂ ਬਚਣ।














