ਨਵੀਂ ਦਿੱਲੀ, 3 ਅਗਸਤ

ਦੇਸ਼ ਦੇ ਵੱਖ ਵੱਖ ਹਿੱਸਿਆਂ ਵਿੱਚ ਤਿੰਨ ਸਾਲਾਂ ਦੌਰਾਨ ਪੁਲੀਸ ਹਿਰਾਸਤ ਵਿੱਚ 348 ਲੋਕਾਂ ਦੀ ਮੌਤ ਹੋਈ, ਜਦੋਂ ਕਿ 1,189 ਹੋਰ ਲੋਕਾਂ ਨੂੰ ਹਿਰਾਸਤ ਦੌਰਾਨ ਤਸੀਹੇ ਦਿੱਤੇ ਗਏ। ਲੋਕ ਸਭਾ ਵਿੱਚ ਅੱਜ ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਕਿਹਾ ਕਿ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨਐੱਚਆਰਸੀ) ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਸਾਲ 2018 ਵਿੱਚ ਪੁਲੀਸ ਹਿਰਾਸਤ ਵਿੱਚ 136, ਸਾਲ 2019 ਵਿੱਚ 112 ਅਤੇ ਸਾਲ 2020 ਵਿੱਚ 100 ਲੋਕਾਂ ਦੀ ਮੌਤ ਹੋਈ। ਇਸ ਤੋਂ ਇਲਾਵਾ ਸਾਲ 2018 ਵਿੱਚ 542, ਸਾਲ 2019 ’ਚ 114 ਅਤੇ ਸਾਲ 2020 ਵਿੱਚ 236 ਲੋਕਾਂ ਪੁਲੀਸ ਹਿਰਾਸਤ ਵਿੱਚ ਤਸੀਹੇ ਦਿੱਤੇ ਗਏ।