ਨਵੀਂ ਦਿੱਲੀ, 28 ਅਕਤੂਬਰ

ਕੇਂਦਰ ਸਰਕਾਰ ਨੇ ਦੇਸ਼ ਭਰ ਵਿੱਚ ਕੋਵਿਡ ਪਾਬੰਦੀਆਂ 30 ਨਵੰਬਰ ਤੱਕ ਵਧਾ ਦਿੱਤੀਆਂ ਹਨ। ਜ਼ਿਕਰਯੋਗ ਹੈ ਕਿ ਕਈ ਸੂਬਿਆਂ ਵਿੱਚ ਕਰੋਨਾ ਦਾ ਫੈਲਾਅ ਅਜੇ ਵੀ ਜਾਰੀ ਹੈ ਤੇ ਵਾਇਰਸ ਦੇਸ਼ ਵਾਸੀਆਂ ਦੀ ਸਿਹਤ ਲਈ ਖਤਰਾ ਬਣਿਆ ਹੋਇਆ ਹੈ। ਕੇਂਦਰੀ ਗ੍ਰਹਿ ਸਕੱਤਰ ਵੱਲੋਂ ਸੂਬਿਆਂ ਅਤੇ ਯੂਟੀਜ਼ ਦੇ ਮੁੱਖ ਸਕੱਤਰਾਂ ਨੂੰ ਭੇਜੇ ਗਏ ਸੁਨੇਹਿਆਂ ਵਿੱਚ ਕਿਹਾ ਗਿਆ ਹੈ ਕਿ ਕੋਵਿਡ ਪਾਬੰਦੀਆਂ 30 ਨਵੰਬਰ ਤੱਕ ਜਾਰੀ ਰਹਿਣਗੀਆਂ। ਉਨ੍ਹਾਂ ਕਿਹਾ ਕਿ ਮੌਜੂਦਾ ਫੈਸਟੀਵਲ ਸੀਜ਼ਨ ਵਿੱਚ ਕੋਵਿਡ ਨਿਯਮਾਂ ਦੀ ਪਾਲਣਾ ਕਰਨੀ ਲਾਜ਼ਮੀ ਹੈ। ਉਨ੍ਹਾਂ ਨੇ ਸੂਬਾ ਸਰਕਾਰਾਂ ਤੇ ਯੂਟੀ ਪ੍ਰਸ਼ਾਸਕਾਂ ਨੂੰ ਕਿਹਾ ਕਿ ਕੋਵਿਡ ਟੀਕਾਕਰਨ ਮੁਹਿੰਮ ਜਾਰੀ ਰੱਖੀ ਜਾਵੇ।