ਨਵੀਂ ਦਿੱਲੀ, 2 ਮਈ
ਕੇਂਦਰ ਸਰਕਾਰ ਨੇ ਅੱਜ ਸੁਪਰੀਮ ਕੋਰਟ ਨੂੰ ਦੱਸਿਆ ਕਿ ਜਿਨ੍ਹਾਂ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ, ਉਨ੍ਹਾਂ ਨੂੰ ਫਾਂਸੀ ਦੇਣ ਬਾਰੇ ਗੌਰ ਕਰਨ ਲਈ ਕਮੇਟੀ ਕਾਇਮ ਕਰਨ ’ਤੇ ਵਿਚਾਰ ਕੀਤਾ ਰਿਹਾ ਹੈ। ਸੁਪਰੀਮ ਕੋਰਟ ਨੇ ਕੇਂਦਰ ਦੀਆਂ ਦਲੀਲਾਂ ਦਾ ਨੋਟਿਸ ਲਿਆ ਤੇ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਜਨਹਿੱਤ ਪਟੀਸ਼ਨ ਦੀ ਸੁਣਵਾਈ ਲਈ ਸਹਿਮਤੀ ਦਿੱਤੀ।