ਧੂਰੀ, 29 ਜਨਵਰੀ

ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਅੱਜ ਧੂਰੀ ਵਿਧਾਨ ਸਭਾ ਸੀਟ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਇਸ ਹਲਕੇ ਦੇ ਲੋਕ ਪੰਜਾਬ ਵਿੱਚ ਸਭ ਤੋਂ ਵੱਧ ਵੋਟਾਂ ਨਾਲ ਉਨ੍ਹਾਂ ਦੀ ਜਿੱਤ ਨੂੰ ਯਕੀਨੀ ਬਣਾਉਣਗੇ। ਉਹ ਆਪਣੀ ਮਾਤਾ ਦੇ ਨਾਲ ਨਾਮਜ਼ਦਗੀ ਪੱਤਰ ਦਾਖਲ ਕਰਨ ਆਏ ਸਨ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਧੂਰੀ ਵਿਧਾਨ ਸਭਾ ਹਲਕੇ ਲਈ ਇਤਿਹਾਸ ਲਿਖਣ ਦਾ ਸਮਾਂ ਆ ਗਿਆ ਹੈ।