ਚੀਮਾ ਮੰਡੀ, 11 ਨਵੰਬਰ

ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪਿੰਡ ਸਤੌਜ ਵਿੱਚ 42 ਪਲੱਸ ਬੇਰੁਜ਼ਗਾਰ ਲਾਈਨਮੈਨ ਯੂਨੀਅਨ ਪੰਜਾਬ ਦੇ ਦੋ ਮੈਂਬਰ ਪਾਣੀ ਵਾਲੀ ਟੈਂਕੀ  ਉਪਰ ਚੜ੍ਹ ਗਏ। ਇਸ ਮੌਕੇ ਬੇਰੁਜ਼ਗਾਰ ਲਾਈਨਮੈਨ ਜਗਤਾਰ ਸਿੰਘ ਅੰਮ੍ਰਿਤਸਰ ਤੇ ਸੋਹਣ ਲਾਲ ਗੁਰਦਾਸਪੁਰ ਨੇ ਆਪਣੇ ਨਿਯੁਕਤੀ ਪੱਤਰ ਲੈਣ ਲਈ ਪਾਣੀ ਵਾਲੀ ਟੈਂਕੀ ਉਪਰ ਪ੍ਰਦਰਸ਼ਨ ਕੀਤਾ। ਇਸ ਦਾ ਪਤਾ ਲੱਗਣ ’ਤੇ ਪਿੰਡ ਦੇ ਸਰਪੰਚ ਚਰਨਾ ਸਿੰਘ ਨੇ ਪਾਣੀ ਵਾਲੀ ਟੈਂਕੀ ਕੋਲ ਜਾ ਕੇ ਧਰਨਾਕਾਰੀਆਂ ਨੂੰ ਨਿਯੁਕਤੀ ਪੱਤਰ ਦਿਵਾਉਣ ਦੇ ਲਈ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਦਾ ਵਿਸ਼ਵਾਸ ਦਿਵਾਇਆ। ਇਸ ਤੋਂ ਬਾਅਦ ਹੀ ਇਹ ਦੋਵੇਂ ਉਤਰੇ। ਇਸ ਮੌਕੇ 42 ਪਲੱਸ ਬੇਰੁਜ਼ਗਾਰ ਲਾਈਨਮੈਨ ਯੂਨੀਅਨ ਪੰਜਾਬ ਦੇ ਆਗੂ ਜਗਤਾਰ ਸਿੰਘ, ਸ਼ੰਗਾਰਾ ਸਿੰਘ, ਅਜੈਬ ਸਿੰਘ, ਗੁਰਨੈਬ ਸਿੰਘ, ਸੋਹਣ ਲਾਲ, ਰਾਜ ਕੁਮਾਰ, ਬਲਜਿੰਦਰ ਸਿੰਘ, ਕਰਮਜੀਤ ਸਿੰਘ, ਪਰਮਜੀਤ ਸਿੰਘ, ਹਰਮੇਲ ਸਿੰਘ, ਚਰਨਜੀਤ ਸਿੰਘ, ਲੀਲ੍ਹਾ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਵਿਭਾਗ ਵਿੱਚ ਨਿਯੁਕਤੀ ਕੋਰਟ ਰਾਹੀਂ ਹੋ ਚੁੱਕੀ ਹੈ ਪਰ ਸਰਕਾਰ ਵੱਲੋਂ ਨਿਯੁਕਤੀ ਪੱਤਰ ਨਹੀਂ ਦਿੱਤੇ ਜਾ ਰਹੇ। ਜੇਕਰ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਨਾਲ ਨਾ ਕਰਵਾਈ ਗਈ ਤਾਂ ਉਹ ਤਿੱਖਾ ਸੰਘਰਸ਼ ਵਿੱਢਣ ਲਈ ਮਜਬੂਰ ਹੋਣਾਗੇ।