ਅੰਮ੍ਰਿਤਸਰ/ਨਵੀਂ ਦਿੱਲੀ, ਰਾਸ਼ਟਰੀ ਸਿੱਖ ਸੰਗਤ ਨੇ ਦਾਅਵਾ ਕੀਤਾ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਭਰੋਸਾ ਦਿੱਤਾ ਹੈ ਕਿ ਜੋਧਪੁਰ ਜੇਲ੍ਹ ਵਿੱਚ ਨਜ਼ਰਬੰਦ ਰਹੇ ਸਿੱਖਾਂ ਨੂੰ ਕੇਂਦਰ ਸਰਕਾਰ ਵੱਲੋਂ ਆਪਣੇ ਹਿੱਸੇ ਦਾ ਮੁਆਵਜ਼ਾ ਦਿੱਤਾ ਜਾਵੇਗਾ ਅਤੇ ਹੇਠਲੀ ਅਦਾਲਤ ਦੇ ਫ਼ੈਸਲੇ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਦਾਇਰ ਪਟੀਸ਼ਨ ਵਾਪਸ ਲਈ ਜਾਵੇਗੀ। ਰਾਸ਼ਟਰੀ ਸਿੱਖ ਸੰਗਤ ਦਾ ਵਫ਼ਦ ਪ੍ਰਧਾਨ ਗੁਰਚਰਨ ਸਿੰਘ ਗਿੱਲ ਦੀ ਅਗਵਾਈ ਹੇਠ ਅੱਜ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਿਆ।
ਜਥੇਬੰਦੀ ਦੇ ਕੌਮੀ ਜਨਰਲ ਸਕੱਤਰ ਡਾ. ਅਵਤਾਰ ਸਿੰਘ ਸ਼ਾਸਤਰੀ ਨੇ ਦੱਸਿਆ ਕਿ ਇਸ ਵਫ਼ਦ ਵਿੱਚ ਸ੍ਰੀ ਗਿੱਲ ਤੋਂ ਇਲਾਵਾ ਅਵੀਨਾਸ਼ ਜੈਸਵਾਲ, ਭਾਜਪਾ ਦੇ ਸਕੱਤਰ ਆਰ ਪੀ ਸਿੰਘ, ਡੀ ਐੱਸ ਗੁਜਰਾਲ, ਫੈਡਰੇਸ਼ਨ ਆਗੂ ਮਨਜੀਤ ਸਿੰਘ ਭੋਮਾ, ਅਮਰਜੀਤ ਸਿੰਘ, ਸਰਬਜੀਤ ਸਿੰਘ ਜੰਮੂ ਤੇ ਭਾਜਪਾ ਆਗੂ ਹੰਸ ਰਾਜ ਹੰਸ ਸ਼ਾਮਲ ਸਨ। ਵਫ਼ਦ ਨੇ ਕੇਂਦਰੀ ਗ੍ਰਹਿ ਮੰਤਰੀ ਨਾਲ ਜੋਧਪੁਰ ਜੇਲ੍ਹ ਵਿੱਚ ਨਜ਼ਰਬੰਦ ਰਹੇ ਸਿੱਖਾਂ ਨੂੰ ਮੁਆਵਜ਼ਾ ਦੇਣ ਬਾਰੇ ਗੱਲ ਕੀਤੀ। ਵਫ਼ਦ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਆਪਣੇ ਹਿੱਸੇ ਦਾ ਮੁਆਵਜ਼ਾ ਫੌਰੀ ਦੇਵੇ। ਡਾ. ਸ਼ਾਸਤਰੀ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰੀ ਨੇ ਵਫ਼ਦ ਨੂੰ ਭਰੋਸਾ ਦਿੱਤਾ ਹੈ ਕਿ ਕੇਂਦਰ ਸਰਕਾਰ ਆਪਣੇ ਹਿੱਸੇ ਦਾ ਮੁਆਵਜ਼ੇ ਦੇ ਦੇਵੇਗੀ। ਕਾਨੂੰਨ ਵਿਭਾਗ ਨੂੰ ਹਦਾਇਤ ਕੀਤੀ ਜਾਵੇਗੀ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਦਾਇਰ ਪਟੀਸ਼ਨ ਤੁਰੰਤ ਵਾਪਸ ਲਈ ਜਾਵੇ।
ਇਸ ਮੌਕੇ ਵਫ਼ਦ ਨੇ ਕੇਂਦਰੀ ਗ੍ਰਹਿ ਮੰਤਰੀ ਕੋਲ ਸਜ਼ਾਵਾਂ ਭੁਗਤ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ, ਸ਼ਿਲਾਂਗ ਵਿੱਚ ਸਿੱਖਾਂ ਦੀ ਜਾਨ-ਮਾਲ ਦੀ ਰਾਖੀ, ਸਿੱਖਾਂ ਦੀ ਕਾਲੀ ਸੂਚੀ ਖਤਮ ਕਰਨ ਤੇ ਸਾਕਾ ਨੀਲਾ ਤਾਰਾ ਨਾਲ ਸਬੰਧਤ ਦਸਤਾਵੇਜ਼ਾਂ ਨੂੰ ਜਨਤਕ ਕਰਨ ਦੀ ਮੰਗ ਕੀਤੀ। ਉਨ੍ਹਾਂ ਆਖਿਆ ਕਿ ਕੇਂਦਰੀ ਮੰਤਰੀ ਨੇ ਇਨ੍ਹਾਂ ਮੰਗਾਂ ’ਤੇ ਹਾਂ-ਪੱਖੀ ਹੁੰਗਾਰਾ ਦਿੱਤਾ ਹੈ।
ਦੱਸਣਯੋਗ ਹੈ ਕਿ ਇਸੇ ਮਾਮਲੇ ਵਿੱਚ ਕੁਝ ਦਿਨ ਪਹਿਲਾਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਵਿੱਚ ਵੀ ਸਿੱਖ ਆਗੂਆਂ ਦਾ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਿਆ ਸੀ। ਇਸ ਵਫ਼ਦ ਨੂੰ ਵੀ ਕੇਂਦਰੀ ਗ੍ਰਹਿ ਮੰਤਰੀ ਨੇ ਭਰੋਸਾ ਦਿੱਤਾ ਸੀ ਕਿ ਜੋਧਪੁਰ ਜੇਲ੍ਹ ਵਿੱਚ ਨਜ਼ਰਬੰਦ ਰਹੇ ਸਿੱਖਾਂ ਖ਼ਿਲਾਫ਼ ਦਾਇਰ ਪਟੀਸ਼ਨ ਵਾਪਸ ਲਈ ਜਾਵੇਗੀ।