ਚੰਡੀਗੜ੍ਹ, 19 ਸਤੰਬਰ
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਰਣਨੀਤਕ ਸਲਾਹਕਾਰ ਤੇ ਸਾਬਕਾ ਪੁਲੀਸ ਅਧਿਕਾਰ ਮੁਹੰਮਦ ਮੁਸਤਫ਼ਾ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ “ਬੇਨਕਾਬ” ਕਰਨ ਦੀ ਧਮਕੀ ਦਿੱਤੀ ਹੈ। ਉਨ੍ਹਾਂ ਟਵੀਟ ਦੀ ਲੜੀ ਵਿੱਚ ਕਿਹਾ ਕਿ ਉਨ੍ਹਾਂ ਕੋਲ ਅਮਰਿੰਦਰ ਸਿੰਘ ਦੇ “ਗਲਤ ਕੰਮਾਂ” ਦੇ ਸਬੂਤਾਂ ਦਾ “ਪਹਾੜ” ਹੈ। ਉਨ੍ਹਾਂ ਨੇ ਇਥੋਂ ਤੱਕ ਕਿ ਕੈਪਟਨ ਦੀ ਨਿੱਜੀ ਜ਼ਿੰਦਗੀ ਨੂੰ ਵੀ ਨਿਸ਼ਾਨਾ ਬਣਾਇਆ ਹੈ। ਉਨ੍ਹਾਂ ਆਪਣੇ ਟਵੀਟ ਨਾਲ ਇਕ ਫਿਲਮੀ ਗੀਤ ਵੀ ਪਾਇਆ ਹੈ, ਜਿਸ ਨਾਲ ਲਿਖਿਆ ਹੈ,‘ਰਾਜ਼ ਕੋ ਰਾਜ਼ ਰਹਿਨੇ ਦੋ ਕੈਪਟਨ ਸਰ।’