ਸਾਬਕਾ ਕ੍ਰਿਕਟਰ ਅਤੇ ਕਾਂਗਰਸ ਲੀਡਰ ਨਵਜੋਤ ਸਿੰਘ ਸਿੱਧੂ ਨੇ ਫਿਰ ਪੰਜਾਬ ਦੀ ਸਿਆਸਤ ਵਿੱਚ ਹਲਚਲ ਮਚਾ ਦਿੱਤੀ ਹੈ। ਸਿੱਧੂ ਨੇ ਅਚਾਨਕ ਦਿੱਲੀ ਵਿੱਚ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਸਿੱਧੂ ਨੇ ਸੋਸ਼ਲ ਮੀਡੀਆ ‘ਤੇ ਫੋਟੋ ਪੋਸਟ ਕਰਕੇ ਲਿਖਿਆ – ਆਪਣੇ ਮਾਰਗਦਰਸ਼ਕ, ਪ੍ਰਕਾਸ਼ਸਤੰਭ ਨਾਲ ਮਿਲਿਆ। ਮੁਸ਼ਕਲ ਅਤੇ ਚੁਣੌਤੀਪੂਰਨ ਸਮੇਂ ਵਿੱਚ ਸਾਥ ਦੇਣ ਲਈ ਆਭਾਰੀ ਹਾਂ।

ਇਸ ਮੁਲਾਕਾਤ ਨੂੰ ਇਸ ਲਈ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਨਵਜੋਤ ਸਿੱਧੂ ਦੀ ਪਤਨੀ ਡਾਕਟਰ ਨਵਜੋਤ ਕੌਰ ਸਿੱਧੂ ਨੇ ਅੰਮ੍ਰਿਤਸਰ ਤੋਂ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ। ਉਹ ਫੀਲਡ ਵਿੱਚ ਵੀ ਐਕਟਿਵ ਹੋ ਕੇ ਲੋਕਾਂ ਨਾਲ ਮੁਲਾਕਾਤਾਂ ਕਰ ਰਹੇ ਹਨ ਹੈ। ਪੰਜਾਬ ਵਿੱਚ 2027 ਵਿੱਚ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ। ਉਸ ਤੋਂ ਪਹਿਲਾਂ ਪਹਿਲਾਂ ਸਿੱਧੂ ਪਰਿਵਾਰ ਇੱਕ ਵਾਰ ਮੁੜ ਤੋਂ ਰਾਜਨੀਤੀ ਵਿੱਚ ਪਕੜ ਮਜ਼ਬੂਤ ਕਰਨ ਵਿੱਚ ਲੱਗਾ ਹੋਇਆ ਹੈ।

ਨਵਜੋਤ ਸਿੱਧੂ ਨੇ 2022 ਵਿੱਚ ਅੰਮ੍ਰਿਤਸਰ ਈਸਟ ਤੋਂ ਚੋਣ ਲੜੀ ਸੀ ਪਰ ਉਹ ਚੋਣ ਹਾਰ ਗਏ ਸਨ। ਇਸ ਤੋਂ ਬਾਅਦ ਉਹ ਸਿਆਸਤ ਤੋਂ ਦੂਰ ਹੋ ਗਏ ਸਨ। 2024 ਦੀਆਂ ਲੋਕ ਸਭਾ ਚੋਣਾਂ ਵਿੱਚ ਉਨ੍ਹਾਂ ਦਾ ਨਾਂ ਸਟਾਰ ਪ੍ਰਚਾਰਕਾਂ ਦੀ ਲਿਸਟ ਵਿੱਚ ਸੀ। ਇਸ ਦੇ ਬਾਵਜੂਦ ਉਹ ਪ੍ਰਚਾਰ ਲਈ ਨਹੀਂ ਪਹੁੰਚੇ ਸਨ। ਹੁਣ ਅਚਾਨਕ ਉਨ੍ਹਾਂ ਦੀ ਪ੍ਰਿਯੰਕਾ ਨਾਲ ਮੁਲਾਕਾਤ ਨੂੰ 2027 ਦੀਆਂ ਚੋਣਾਂ ਤੋਂ ਪਹਿਲਾਂ ਐਕਟਿਵ ਹੋਣ ਦੇ ਸੰਕੇਤ ਮੰਨਿਆ ਜਾ ਰਿਹਾ ਹੈ।