ਚੰਡੀਗੜ੍ਹ, 16 ਨਵੰਬਰ

ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਿਰੁੱਧ ਮਾਣਹਾਨੀ ਦੀ ਪਟੀਸ਼ਨ ’ਤੇ ਮੰਗਲਵਾਰ ਨੂੰ ਹਰਿਆਣਾ ਦੇ ਐਡਵੋਕੇਟ ਜਨਰਲ ਨੇ ਸੁਣਵਾਈ ਕੀਤੀ। ਵਕੀਲ ਪਰਮਜੀਤ ਸਿੰਘ ਬਾਜਵਾ ਨੇ ਸਿੱਧੂ ਖਿਲਾਫ਼ ਇਹ ਪਟੀਸ਼ਨ ਦਾਖਲ ਕੀਤੀ ਹੈ। ਏਜੀ ਨੇ ਅੱਜ ਪਰਮਜੀਤ ਸਿੰਘ ਦੀਆਂ ਦਲੀਲਾਂ ਸੁਣੀਆਂ ਅਤੇ ਕੁੱਝ ਤੱਥਾਂ ਬਾਰੇ ਜਾਣਕਾਰੀ ਮੰਗੀ। ਮਾਮਲੇ ਦੀ ਅਗਲੀ ਸੁਣਵਾਈ ਹੁਣ 25 ਨਵੰਬਰ ਨੂੰ ਹੋਵੇਗੀ।