ਚੰਡੀਗੜ੍ਹ, 19 ਜੁਲਾਈ 2019

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਨਵਦੀਪ ਸਿੰਘ ਸੰਘਾ ਨੂੰ ਆਪਣਾ ਸਲਾਹਕਾਰ ਨਿਯੁਕਤ ਕੀਤਾ ਹੈ।

ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਇਸ ਨਿਯੁਕਤੀ ਦਾ ਐਲਾਨ ਕੀਤਾ। ਨਵਦੀਪ ਸਿੰਘ ਸੰਘਾ ਆਮ ਆਦਮੀ ਪਾਰਟੀ ਦੇ ਬੁਲਾਰੇ ਅਤੇ ਮੋਗਾ ਤੋਂ ਹਲਕਾ ਪ੍ਰਧਾਨ ਦੀ ਜ਼ਿੰਮੇਵਾਰੀ ਵੀ ਸੰਭਾਲ ਰਹੇ ਹਨ।