ਨਵੀਂ ਦਿੱਲੀ, 2 ਦਸੰਬਰ

ਅਭਿਨੇਤਰੀ ਨੋਰਾ ਫਤੇਹੀ ਕਥਿਤ ਠੱਗ ਸੁਕੇਸ਼ ਚੰਦਰਸ਼ੇਖਰ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਚੱਲ ਰਹੀ ਮਨੀ ਲਾਂਡਰਿੰਗ ਜਾਂਚ ਦੇ ਸਬੰਧ ਵਿੱਚ ਆਪਣਾ ਬਿਆਨ ਦਰਜ ਕਰਵਾਉਣ ਲਈ ਅੱਜ ਇੱਥੇ ਐਨਫੋਰਸਮੈਂਟ ਡਾਇਰੈਕਟੋਰੇਟ ਦੇ ਸਾਹਮਣੇ ਪੇਸ਼ ਹੋਈ। ਫਤੇਹੀ (30) ਤੋਂ ਪਿਛਲੇ ਦਿਨੀਂ ਸੰਘੀ ਏਜੰਸੀ ਨੇ ਪੁੱਛ ਪੜਤਾਲ ਕੀਤੀ ਸੀ। ਸੂਤਰਾਂ ਮੁਤਾਬਕ ਚੰਦਰਸ਼ੇਖਰ ਤੋਂ ਪੁੱਛ ਪੜਤਾਲ ਕੀਤੀ ਜਾਵੇਗੀ ਅਤੇ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐੱਮਐੱਲਏ) ਦੀਆਂ ਧਾਰਾਵਾਂ ਤਹਿਤ ਉਸ ਦਾ ਬਿਆਨ ਦਰਜ ਕੀਤਾ ਜਾਵੇਗਾ।