ਚੰਡੀਗੜ੍ਹ, 7 ਅਪਰੈਲ

ਕਾਂਗਰਸ ਨੇਤਾ ਤੇ ਹਾਲ ਹੀ ਵਿੱਚ ਕਤਲ ਦੇ ਮਾਮਲੇ ’ਚ ਜੇਲ੍ਹ ’ਚੋਂ ਬਾਹਰ ਆਏ ਨਵਜੋਤ ਸਿੰਘ ਸਿੱਧੂ ਨੇ ਅੱਜ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਨਵੀਂ ਦਿੱਲੀ ’ਚ ਮੁਲਾਕਾਤ ਕੀਤੀ। ਇਸ ਦੌਰਾਨ ਕਾਂਗਰਸ ਨੇਤਾ ਜੈਰਾਮ ਰਮੇਸ਼ ਵੀ ਹਾਜ਼ਰ ਸਨ। ਬੀਤੇ ਦਿਨ ਉਨ੍ਹਾਂ ਪਾਰਟੀ ਨੇਤਾ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਵਾਡਰਾ ਨਾਲ ਮੁਲਾਕਾਤ ਕੀਤੀ ਸੀ।