ਮੁੰਬਈ, 1 ਜੁਲਾਈ

ਅਦਾਕਾਰ ਨਸੀਰੂਦੀਨ ਸ਼ਾਹ ਦੀ ਹਾਲਤ ਹੁਣ ਸਥਿਰ ਹੈ ਤੇ ਉਨ੍ਹਾਂ ਨੂੰ ਸ਼ੁੱਕਰਵਾਰ ਨੂੰ ਹਸਪਤਾਲ ਤੋਂ ਛੁੱਟੀ ਮਿਲ ਸਕਦੀ ਹੈ। ਉਨ੍ਹਾਂ ਨੂੰ ਨਿਮੂਨੀਆ ਹੋਣ ‘ਤੇ ਸ਼ਹਿਰ ਦੇ ਹਸਪਤਾਲ’ ਚ ਦਾਖਲ ਕਰਵਾਇਆ ਗਿਆ ਸੀ। ਸ਼ਾਹ (70) ਦਾ ਖਾਰ ਦੇ ਹਿੰਦੂਜਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਨਸੀਰੂਦੀਨ ਸ਼ਾਹ ਦੇ ਸੈਕਟਰੀ ਨੇ ਵੀਰਵਾਰ ਨੂੰ ਪੀਟੀਆਈ ਨੂੰ ਦੱਸਿਆ, “ਉਹ ਹੁਣ ਠੀਕ ਹੈ। ਉਨ੍ਹਾਂ ਨੂੰ ਕੱਲ੍ਹ ਛੁੱਟੀ ਮਿਲ ਸਕਦੀ ਹੈ।