ਨਵੀਂ ਦਿੱਲੀ : ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨੂੰ ਵੀਰਵਾਰ ਨੂੰ ਏਮਜ਼ (ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼) ਦੇ ਐਮਰਜੈਂਸੀ ਵਿਭਾਗ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਇਸ ਤੋਂ ਬਾਅਦ ਅਚਾਨਕ ਉਨ੍ਹਾਂ ਦੇ ਦੇਹਾਂਤ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ।
ਇਸ ਸਬੰਧੀ ਜਾਣਕਾਰੀ ਪ੍ਰਿਅੰਕਾ ਗਾਂਧੀ ਦੇ ਪਤੀ ਰਾਬਰਟ ਵਾਡਰਾ ਨੇ ਆਪਣੇ ਫੇਸਬੁੱਕ ਪੋਸਟ ਉੱਤੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਜੀ ਦੇ ਦੇਹਾਂਤ ਦੇ ਬਾਰੇ ਜਾਣ ਕੇ ਬਹੁਤ ਦੁੱਖ ਲੱਗਿਆ। ਉਨ੍ਹਾਂ ਦੇ ਪਰਿਵਾਰ ਤੇ ਪਿਆਰਾਂ ਨਾਲ ਮੇਰੀ ਹਮਦਰਦੀ ਹੈ। ਸਾਡੇ ਰਾਸ਼ਟਰ ਦੇ ਲਈ ਤੁਹਾਡੀ ਸੇਵਾ ਲਈ ਧੰਨਵਾਦ। ਦੇਸ਼ ਤੁਹਾਡੇ ਵੱਲੋਂ ਲਿਆਂਦੀ ਆਰਥਿਕ ਕ੍ਰਾਂਤੀ ਤੇ ਪ੍ਰਗਤੀਸ਼ੀਲ ਬਦਲਾਅ ਦੇ ਲਈ ਤੁਹਾਨੂੰ ਹਮੇਸ਼ਾ ਯਾਦ ਰੱਖੇਗਾ।