ਨਵੀਂ ਦਿੱਲੀ, 31 ਦਸੰਬਰ

ਸਰਕਾਰ ਨੇ ਅੱਜ ਸਪਸ਼ਟ ਕੀਤਾ ਹੈ ਕਿ ਇਨਕਮ ਟੈਕਸ ਰਿਟਰਨ ਭਰਨ ਦੀ ਅੰਤਿਮ ਮਿਤੀ ਨੂੰ ਵਧਾਉਣ ਦਾ ਕੋਈ ਪ੍ਰਸਤਾਵ ਨਹੀਂ ਹੈ ਅਤੇ ਇਸ ਦੀ ਆਖਰੀ ਮਿਤੀ 31 ਦਸੰਬਰ 2021 ਹੈ। ਮਾਲੀਆ ਸਕੱਤਰ ਤਰੁਣ ਬਜਾਜ ਨੇ ਕਿਹਾ ਕਿ ਇਨਕਮ ਟੈਕਸ ਰਿਟਰਨ ਭਰਨ ਦੀ ਅਧਿਕਾਰਤ ਆਖਰੀ ਮਿਤੀ 31 ਦਸੰਬਰ ਹੈ ਅਤੇ ਇਹ ਬਰਕਰਾਰ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਰਿਟਰਨ ਭਰਨ ਵਾਲਿਆਂ ਦੀ ਗਿਣਤੀ ਪਿਛਲੇ ਸਾਲ ਨਾਲੋਂ ਵੱਧ ਹੈ।