ਨਵੀਂ ਦਿੱਲੀ, 12 ਅਗਸਤ
ਦੇਸ਼ ਦੇ ਉਪ ਰਾਸ਼ਟਰਪਤੀ ਤੇ ਰਾਜ ਸਭਾ ਦੇ ਚੇਅਰਮੈਨ ਐੱਮ. ਵੈਂਕਈਆ ਨਾਇਡੂ ਅਤੇ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੇ ਹਾਲ ਹੀ ਵਿੱਚ ਸਮਾਪਤ ਹੋਏ ਲੋਕ ਸਭਾ ਦੇ ਮੌਨਸੂਨ ਸੈਸ਼ਨ ਵਿੱਚ ਕੁਝ ਸੰਸਦ ਮੈਂਬਰਾਂ ਦੇ ਮਾੜੇ ਵਿਹਾਰ ’ਤੇ ਚਿੰਤਾ ਜਤਾਈ ਹੈ। ਇਨ੍ਹਾਂ ਆਗੂਆਂ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸ੍ਰੀ ਬਿਰਲਾ ਨੇ ਅੱਜ ਸ਼ਾਮ ਸ੍ਰੀ ਨਾਇਡੂ ਨਾਲ ਮਬਲਾਕਾਤ ਕੀਤੀ ਤੇ ਸੈਸ਼ਨ ਦੌਰਾਨ ਵਾਪਰੀਆਂ ਮੰਦਭਾਗੀ ਘਟਨਾਵਾਂ ਦੀ ਸਮੀਖਿਆ ਕੀਤੀ।