ਨਵੀਂ ਦਿੱਲੀ, 7 ਦਸੰਬਰ
ਭਾਰਤੀ ਥਲ ਸੈਨਾ ਨੇ ਨਾਗਾਲੈਂਡ ਗੋਲੀਬਾਰੀ ਦੀ ਘਟਨਾ, ਜਿਸ ਵਿੱਚ 14 ਨਾਗਰਿਕ ਮਾਰੇ ਗਏ ਸਨ, ਦੀ ਮੇਜਰ ਜਨਰਲ ਰੈਂਕ ਦੇ ਅਧਿਕਾਰੀ ਦੀ ਅਗਵਾਈ ਵਿੱਚ ਕੋਰਟ ਆਫ਼ ਇਨਕੁਆਰੀ ਦੇ ਹੁਕਮ ਦਿੱਤੇ ਹਨ। ਸੂਤਰਾਂ ਨੇ ਦੱਸਿਆ ਕਿ ਫੌਜ ਦੇ ਸਾਬਕਾ ਸੀਨੀਅਰ ਅਧਿਕਾਰੀਆਂ ਨੇ ਸੋਮਵਾਰ ਨੂੰ ਇਸ ਘਟਨਾ ਨੂੰ ਮੰਦਭਾਗਾ ਅਤੇ ਦੁਖਦਾਈ ਕਰਾਰ ਦਿੱਤਾ ਤੇ ਕਿਹਾ ਕਿ ਇਹ ਅਪਰੇਸ਼ਨ ਗਲਤ ਖੁਫੀਆ ਜਾਣਕਾਰੀ ਦਾ ਨਤੀਜਾ ਸੀ। ਸੂਤਰਾਂ ਨੇ ਕਿਹਾ ਕਿ ਮੇਜਰ ਜਨਰਲ ਰੈਂਕ ਦਾ ਅਧਿਕਾਰੀ ਸ਼ਨਿਚਰਵਾਰ ਸ਼ਾਮ ਨੂੰ ਰਾਜ ਦੇ ਮੋਨ ਜ਼ਿਲ੍ਹੇ ਵਿੱਚ ਹੋਏ 21 ਪੈਰਾ ਸਪੈਸ਼ਲ ਬਲਾਂ ਦੇ ਆਪਰੇਸ਼ਨ ਦੀ ਜਾਂਚ ਲਈ ਕੋਰਟ ਆਫ਼ ਇਨਕੁਆਰੀ ਦੀ ਅਗਵਾਈ ਕਰੇਗਾ।