ਨਾਭਾ, 2 ਅਕਤੂਬਰ
ਨਾਭਾ ਦੇ ਪਿੰਡ ਜਿੰਦਲਪੁਰ ਵਿੱਚ ਭੱਠੇ ’ਤੇ ਤਿੰਨ ਮਜ਼ਦੂਰਾਂ ਦੀ ਅਸਮਾਨੀ ਬਿਜਲੀ ਡਿੱਗਣ ਕਾਰਨ ਮੌਕੇ ’ਤੇ ਮੌਤ ਹੋ ਗਈ। ਇਨ੍ਹਾਂ ਤੋਂ ਇਲਾਵਾ ਡੈਮੋਕ੍ਰੇਟਿਕ ਮਨਰੇਗਾ ਫਰੰਟ ਦੇ ਪਟਿਆਲਾ ਦੇ ਪ੍ਰਧਾਨ ਲਖਵੀਰ ਸਿੰਘ ਗੰਭੀਰ ਹਾਲਤ ਵਿੱਚ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਜੇਰੇ ਇਲਾਜ ਹਨ। ਮ੍ਰਿਤਕਾਂ ਦੀ ਸ਼ਨਾਖ਼ਤ ਧਨੋਰੀ ਪਿੰਡ ਤੋਂ ਗੁਰਲਾਲ ਸਿੰਘ ਅਤੇ ਰਾਇਮਲ ਮਾਜਰੀ ਪਿੰਡ ਦੇ ਗੁਰਪ੍ਰੀਤ ਸਿੰਘ ਅਤੇ ਗੁਲਜ਼ਾਰ ਸਿੰਘ ਵਜੋਂ ਕੀਤੀ ਗਈ ਹੈ।