ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੁਪਰੀਮ ਕੋਰਟ ਵੱਲੋਂ ਕਾਂਗਰਸ ਆਗੂ ਰਾਹੁਲ ਗਾਂਧੀ ਦੀ ਸਜ਼ਾ ’ਤੇ ਰੋਕ ਲਾਉਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਲੋਕਤੰਤਰ ਅਤੇ ਨਿਆਂ ਪ੍ਰਣਾਲੀ ’ਚ ਲੋਕਾਂ ਦਾ ਭਰੋਸਾ ਹੋਰ ਵਧੇਗਾ। ‘ਆਪ’ ਦੇ ਕੌਮੀ ਕਨਵੀਨਰ ਨੇ ਟਵੀਟ ਕਰਕੇ ਰਾਹੁਲ ਗਾਂਧੀ ਖ਼ਿਲਾਫ਼ ਮਾਣਹਾਨੀ ਕੇਸ ’ਚ ਸੁਪਰੀਮ ਕੋਰਟ ਦੇ ਦਖ਼ਲ ਦਾ ਸਵਾਗਤ ਕੀਤਾ। ਉਨ੍ਹਾਂ ਫ਼ੈਸਲੇ ਲਈ ਰਾਹੁਲ ਗਾਂਧੀ ਅਤੇ ਵਾਇਨਾਡ ਦੇ ਲੋਕਾਂ ਨੂੰ ਵਧਾਈ ਵੀ ਦਿੱਤੀ ਹੈ।