ਨਵੀਂ ਦਿੱਲੀ, 4 ਜਨਵਰੀ
ਸੁਪਰੀਮ ਕੋਰਟ ਨੇ ਰਾਸ਼ਟਰੀ ਯੋਗਤਾ-ਕਮ-ਪ੍ਰਵੇਸ਼ ਪ੍ਰੀਖਿਆ-ਪੋਸਟ-ਗ੍ਰੈਜੂਏਟ (ਨੀਟ-ਪੀਜੀ) ਦੇ ਦਾਖਲਿਆਂ ਦੇ ਸਬੰਧ ਵਿਚ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ (ਈਡਬਲਿਊਐੱਸ) ਲਈ ਰਾਖਵੇਂਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਬੁੱਧਵਾਰ ਨੂੰ ਸੁਣਵਾਈ ਕਰਨ ਲਈ ਸਹਿਮਤੀ ਦਿੱਤੀ ਹੈ। ਕੇਂਦਰ ਨੇ ਅਦਾਲਤ ਨੂੰ ਇਸ ਮਾਮਲੇ ਦੀ ਤੁਰੰਤ ਸੁਣਵਾਈ ਕਰਨ ਦੀ ਅਪੀਲ ਕੀਤੀ ਸੀ।