ਚੰਡੀਗੜ੍ਹ, 6 ਅਗਸਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਐਤਵਾਰ ਨੂੰ ਦਿੱਲੀ ਵਿੱਚ ਨੀਤੀ ਆਯੋਗ ਗਵਰਨਿੰਗ ਕੌਂਸਲ ਦੀ ਮੀਟਿੰਗ ਵਿੱਚ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਕਾਨੂੰਨੀ ਗਾਰੰਟੀ ਅਤੇ ਕਿਸਾਨੀ ਕਰਜ਼ੇ ਸਮੇਤ ਕਈ ਮੁੱਦੇ ਉਠਾਉਣਗੇ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀਆਂ ਚਰਨਜੀਤ ਸਿੰਘ ਚੰਨੀ ਅਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਹਿਲਾਂ ਅਜਿਹੀਆਂ ਮੀਟਿੰਗਾਂ ਵਿੱਚ ਸ਼ਾਮਲ ਨਾ ਹੋਣ ਲਈ ਆਲੋਚਨਾ ਕੀਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੱਤਵੀਂ ਗਵਰਨਿੰਗ ਕੌਂਸਲ ਮੀਟਿੰਗ ਦੀ ਪ੍ਰਧਾਨਗੀ ਕਰਨਗੇ।